Zilla Sangrur

  • Home
  • Zilla Sangrur

Zilla Sangrur General Sangrur Updates

02/02/2022
01/02/2022
01/02/2022

ਕੱਲ ਲਹਿਰਾ ਹਲਕੇ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਪ੍ਰਿਤਪਾਲ ਸਿੰਘ ਨੀਟਾ(ਸਰਪੰਚ) ਪਿੰਡ ਹੋਤੀਪੁਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਪਾਰਟੀ ਵਿੱਚ ਸ਼ਾਮਲ ਹੋਏ।
ਮੈਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।

08/09/2021

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸਕੱਤਰ ਜਨਰਲ ਅਤੇ 8 ਜਿ਼ਲ੍ਹਾ ਪ੍ਰਧਾਨਾਂ ਦੀ ਨਿਯੁਕਤੀ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਦੇ ਸੀਨੀਅਰ ਆਗੂ ਸ: ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ `ਤੇ ਅੱਜ ਯੂਥ ਵਿੰਗ ਦੇ ਕਨਵੀਨਰ ਸ: ਮਨਪ੍ਰੀਤ ਸਿੰਘ ਤਲਵੰਡੀ ਨੇ ਯੂਥ ਵਿੰਗ ਦੇ ਨਵੇਂ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਜਲਦ ਹੀ ਸਮੁੱਚੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਯੂਥ ਪ੍ਰਧਾਨਾਂ ਦੀ ਨਿਯੁਕਤੀ ਕਰ ਦਿੱਤੀ ਜਾਵੇਗੀ।
ਪਾਰਟੀ ਦਫ਼ਤਰ ਵੱਲੋਂ ਜਾਰੀ ਸੂਚੀ ਮੁਤਾਬਕ ਸ:ਹਰਪਾਲ ਸਿੰਘ ਖਡਿਆਲ ਨੂੰ ਯੂਥ ਵਿੰਗ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਤਨਾਮ ਸਿੰਘ ਕਰਮੂਵਾਲਾ ਨੂੰ ਜਿ਼ਲ੍ਹਾ ਪ੍ਰਧਾਨ ਤਰਨਤਾਰਨ, ਮਨਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਜਗਤਾਰ ਸਿੰਘ ਘੜੂੰਆਂ ਜਿ਼ਲ੍ਹਾ ਪ੍ਰਧਾਨ ਮੋਹਾਲੀ (ਦਿਹਾਤੀ), ਵਰੁਣ ਮਦਾਨ ਮੌਂਟੀ ਜਿ਼ਲ੍ਹਾ ਪ੍ਰਧਾਨ ਸੰਗਰੂਰ (ਸ਼ਹਿਰੀ), ਹਰਜੀਤ ਸਿੰਘ ਬੁਗਰਾ ਜ਼ਿਲ੍ਹਾ ਪ੍ਰਧਾਨ ਸੰਗਰੂਰ (ਦਿਹਾਤੀ), ਗੁਰਮੀਤ ਸਿੰਘ ਗੀਤੀ ਹੋਡਲਾ ਜ਼ਿਲ੍ਹਾ ਪ੍ਰਧਾਨ ਮਾਨਸਾ (ਦਿਹਾਤੀ), ਦਵਿੰਦਰ ਸਿੰਘ ਢਿੱਲੋਂ ਜ਼ਿਲ੍ਹਾ ਪ੍ਰਧਾਨ ਮਾਨਸਾ (ਸ਼ਹਿਰੀ) ਅਤੇ ਆਸ਼ੂ ਗੋਇਲ ਨੂੰ ਜਿ਼ਲ੍ਹਾ ਪ੍ਰਧਾਨ ਮੋਗਾ (ਸ਼ਹਿਰੀ) ਨਿਯੁਕਤ ਕੀਤਾ ਗਿਆ ਹੈ।

Shiromani Akali Dal Sanyukat

18/08/2021
10/07/2021

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਬਿਜਲੀ ਸੰਕਟ ਕਾਰਨ ਹਾਲੋਂ-ਬੇਹਾਲ ਹੋ ਰਹੇ ਲੋਕਾਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਨਿੱਜੀ ਖੇਤਰ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦੀਆਂ ਦੋ ਯੂਨਿਟਾਂ ਬੰਦ ਰਹਿਣ ਮਗਰੋਂ ਲੰਘੇ ਦਿਨੀ ਸਰਕਾਰੀ ਖੇਤਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੋਪੜ ਦੀ ਵੀ ਇੱਕ ਯੂਨਿਟ ਤਕਨੀਕੀ ਨੁਕਸ ਕਾਰਨ ਬੰਦ ਹੋਣ ਕਾਰਨ ਪੰਜਾਬ ਵਿੱਚ ਵਧੇ ਬਿਜਲੀ ਸੰਕਟ ਪ੍ਰਤੀ ਚਿੰਤਾ ਹੈ।
ਅੱਤ ਦੀ ਗਰਮੀ ਕਾਰਨ ਲੋਕ ਪਹਿਲਾਂ ਹੀ ਤ੍ਰਾਹ- ਤ੍ਰਾਹ ਕਰ ਰਹੇ ਹਨ ਅਤੇ ਅਜਿਹੇ ਵਿੱਚ ਸਰਕਾਰ ਦੀ ਲਾਪਰਵਾਹੀ ਅਤੇ ਇਸ ਸਬੰਧੀ ਕੋਈ ਢੁਕਵੇਂ ਪ੍ਰਬੰਧ ਨਾ ਕਰਨ ਕਾਰਨ ਪਾਵਰਕੌਮ ਮਹਿੰਗੇ ਭਾਅ ਉੱਤੇ ਬਿਜਲੀ ਖਰੀਦ ਰਿਹਾ ਹੈ। ਜਿਸਦਾ ਬੋਝ ਵੀ ਪੰਜਾਬ ਦੇ ਲੋਕਾਂ `ਤੇ ਹੀ ਪਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਜੋ ਕਿ ਇੱਕ ਲਾਰਾ ਬਣ ਕੇ ਰਹਿ ਗਿਆ ਹੈ। ਘਰੇਲੂ ਖੇਤਰ ਵਿੱਚ ਵੀ ਬਿਜਲੀ ਦੇ ਲੰਮੇ-ਲੰਮੇ ਕੱਟ ਲਗਾ ਕੇ ਅੱਤ ਦੀ ਗਰਮੀ ਵਿੱਚ ਲੋਕਾਂ ਨੂੰ ਹੋਰ ਵੀ ਮੁਸ਼ਕਿਲ ਵਿੱਚ ਪਾ ਦਿੱਤਾ ਗਿਆ ਹੈ ਅਤੇ ਝੋਨੇ ਦੀ ਲਵਾਈ ਦੇ ਸੀਜ਼ਨ ਵਿੱਚ ਬਿਜਲੀ ਦੀ ਘਾਟ ਨਾਲ ਕਿਸਾਨਾਂ ਵੱਲੋਂ ਲਗਾਇਆ ਜਾ ਰਿਹਾ ਝੋਨਾ ਸੁੱਕ ਰਿਹਾ ਹੈ। ਹਾਲਾਤ ਇਹ ਬਣ ਚੁੱਕੇ ਹਨ ਕਿ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਲੋਕਾਂ ਵਿੱਚ ਬਿਜਲੀ ਦੀ ਥੁੜ ਕਾਰਨ ਹਾਹਾਕਾਰ ਮੱਚੀ ਹੋਈ ਹੈ।ਲੋਕ ਥਾਂ-ਥਾਂ `ਤੇ ਗਰਿਡਾਂ ਦਾ ਘਿਰਾਓ ਕਰ ਰਹੇ ਹਨ।
ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਕਿਸਾਨ ਸੰਘਰਸ਼ ਕਰ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਬਿਜਲੀ ਸਪਲਾਈ ਸਚਾਰੂ ਢੰਗ ਨਾਲ ਨਾ ਦੇ ਕੇ ਉਨ੍ਹਾਂ ਦੇ ਜ਼ਖ਼ਮਾਂ `ਤੇ ਲੂਣ ਛਿੜਕਣ ਦਾ ਕੰਮ ਕੀਤਾ ਜਾ ਰਿਹਾ ਹੈ।

Shiromani Akali Dal Sanyukat
Captain Amarinder Singh

07/07/2021

ਅੱਜ ਮੋਹਾਲੀ ਵਿਖੇ ਕੱਚੇ ਅਧਿਆਪਕਾਂ 'ਤੇ ਪੁਲਿਸ ਦੁਆਰਾ ਕੀਤਾ ਗਿਆ ਲਾਠੀਚਾਰਜ, ਪਾਣੀ ਦੀ ਬੁਛਾੜਾਂ ਅਤੇ ਇਥੋਂ ਤੱਕ ਕਿ ਅੱਥਰੂ ਗੈਸ ਦੇ ਗੋਲੇ ਦਾਗ਼ੇ ਗਏ | ਇਹ ਬੇਹੱਦ ਅਫਸੋਸਜਨਕ ਅਤੇ ਸ਼ਰਮਨਾਕ ਹੈ | ਕੈਪਟਨ ਸਰਕਾਰ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ | ਪੰਜਾਬ ਸਰਕਾਰ ਨੂੰ ਇਹਨਾਂ ਅਧਿਆਪਕਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ |

Shiromani Akali Dal Sanyukat

Address


Telephone

+918283801142

Website

Alerts

Be the first to know and let us send you an email when Zilla Sangrur posts news and promotions. Your email address will not be used for any other purpose, and you can unsubscribe at any time.

Contact The Business

Send a message to Zilla Sangrur:

Shortcuts

  • Address
  • Telephone
  • Alerts
  • Contact The Business
  • Claim ownership or report listing
  • Want your business to be the top-listed Travel Agency?

Share